ਇਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ 11 ਸਾਲਾ ਬੱਚੇ ਦੀ ਮੌਤ ਹੋ ਗਈ।

0
IMG-20241024-WA0035

ਭਵਾਨੀਗੜ੍ਹ, 24 ਅਕਤੂਬਰ ()-ਇੱਥੇ ਕਾਕੜਾ ਰੋਡ ’ਤੇ ਬੁੱਧਵਾਰ ਸ਼ਾਮ ਇਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ 11 ਸਾਲਾ ਬੱਚੇ ਦੀ ਮੌਤ ਹੋ ਗਈ। ਰਾਮ ਸਿੰਘ ਵਾਸੀ ਪਿੰਡ ਆਲੋਅਰਖ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਭਤੀਜੇ ਹਰਸ਼ਵੀਰ ਸਿੰਘ ਨਾਲ ਸਕੂਟਰੀ ਉਤੇ ਆਪਣੇ ਪਿੰਡ ਆਲੋਅਰਖ ਨੂੰ ਜਾ ਰਹੇ ਸੀ। ਇਸ ਦੌਰਾਨ ਕਾਕੜਾ ਰੋਡ ’ਤੇ ਪਿਛੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਵਿੱਚ ਟੱਕਰ ਮਾਰ ਦਿੱਤੀ, ਜਿਸ ਕਾਰਨ ਹਰਸ਼ਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਥਾਣਾ ਮੁਖੀ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮ੍ਰਿਤਕ ਦੇ ਚਾਚਾ ਰਾਮ ਸਿੰਘ ਦੇ ਬਿਆਨਾਂ ਅਨੁਸਾਰ ਟਰੱਕ ਚਾਲਕ ਰਣਵੀਰ ਸਿੰਘ ਵਾਸੀ ਬਲਿਆਲ ਖ਼ਿਲਾਫ਼ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰਸ਼ਵੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਛੋਟਾ ਭਰਾ ਸੀ।

Leave a Reply

Your email address will not be published. Required fields are marked *