ਬਾਬਾ ਗੰਡਾ ਸਿੰਘ ਪਬਲਿਕ ਸਕੂਲ ਵਿਖੇ ਲਗਾਇਆ ਵਿਦਿਅਕ ਸੈਮੀਨਾਰ

ਭਵਾਨੀਗੜ੍ਹ, 26 ਅਕਤੂਬਰ (ਕ੍ਰਿਸ਼ਨ ਗਰਗ)-ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਬਰਜਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਵਲੋਂ ਪ੍ਰੀ-ਨਰਸਰੀ, ਨਰਸਰੀ ਅਤੇ ਕੇ.ਜੀ. ਕਲਾਸ ਦੇ ਵਿਦਿਆਰਥੀਆਂ ਦੇ ਮਾਪੇ ਸਾਹਿਬਾਨ ਲਈ ਇੱਕ ਵਿਦਿਅਕ ਸੈਮੀਨਾਰ ਅਯੋਜਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਬੱਚਿਆਂ ਨੂੰ ਘਰ ਹੋਮਵਰਕ ਕਰਵਾਉਣ ਦਾ ਮਹੱਤਵ, ਪੜਾਉਣ ਲਈ ਵੱਖ-ਵੱਖ ਵਿਦਿਅਕ ਤਕਨੀਕਾਂ ਦੀ ਵਰਤੋਂ ਕਰਨ ਬਾਰੇ, ਬੱਚਿਆਂ ਦੇ ਸਰਵ-ਪੱਖੀ ਵਿਕਾਸ ਲਈ ਘਰ ਵਿੱਚ ਕਿਹੜੀਆਂ ਗਲ੍ਹਾਂ ਦਾ ਖਾਸ ਧਿਆਨ ਰੱਖਣਾ ਹੈ ਅਤੇ ਬੱਚਿਆਂ ਨੂੰ ਮੋਬਾਇਲ ਫੋਨ ਤੋਂ ਹਟਾ ਕੇ ਪੜ੍ਹਾਈ ਜਾਂ ਦੂਜੀਆਂ ਵਿਦਿਅਕ ਗਤੀਵਿਧੀਆਂ ਨਾਲ ਕਿਵੇਂ ਜੋੜਨਾ ਹੈ ਆਦਿ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੰਸਥਾ ਦੇ ਚੇਅਰਮੈਂਨ ਸ. ਬਰਜਿੰਦਰ ਸਿੰਘ ਨੇ ਦੱਸਿਆ ਕਿ ਮਾਪੇ ਸਾਹਿਬਾਨ ਨੇ ਇਸ ਤਿੰਨ ਘੰਟੇ ਦੇ ਸੈਮੀਨਾਰ ਨੂੰ ਬੜੇ੍ਹ ਹੀ ਧਿਆਨ ਅਤੇ ਉਤਸ਼ਾਹ ਨਾਲ ਅਟੈਂਡ ਕੀਤਾ ਅਤੇ ਸੰਸਥਾ ਵਲੋਂ ਬੱਚਿਆਂ ਨੂੰ ਉਚ-ਵਿਦਿਆ ਮੁਹਈਆ ਕਰਵਾਉਣ ਲਈ ਸਮੇਂ ਸਮੇਂ ਤੇ ਬੱਚਿਆਂ ਅਤੇ ਮਾਪੇ ਸਾਹਿਬਾਨ ਦੇ ਸੈਮੀਨਾਰ ਅਯੋਜਿਤ ਕੀਤੇ ਜਾਣਗੇ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ. ਸਤਿੰਦਰ ਸਿੰਘ ਅਤੇ ਸ੍ਰੀਮਤੀ ਜਸ਼ਨਜੋਤ ਕੌਰ ਨੇ ਮਾਪਿਆਂ ਨੂੰ ਕਿਹਾ ਕਿ ਸੰਸਥਾ ਦੀ ਪ੍ਰਬੰਧਕ ਕਮੇਟੀ ਬੱਚਿਆਂ ਨੂੰ ਹਰ ਤਰਾਂ ਦੀ ਵਿਦਿਅਕ ਸਹੁਲਤ ਮੁਹਈਆ ਕਰਨ ਲਈ ਵਚਨਬੱਧ ਹੈ।
ਇਸ ਸੈਮੀਨਾਰ ਦਾ ਪ੍ਰਬੰਧ ਧਰਮਿੰਦਰ ਸਿੰਘ (ਅਕਾਉਂਟ ਮੈਨੇਜਰ), ਕੁਆਰਡੀਨੇਟਰ, ਹਾਉਸ ਮਾਸਟਰ ਅਤੇ ਅਧਿਆਪਕ ਸਾਹਿਬਾਨ ਵਲੋਂ ਕੀਤਾ ਗਿਆ ਅੰਤ ਵਿੱਚ ਪ੍ਰਿੰਸੀਪਲ ਸਾਹਿਬ ਵਲੋਂ ਮਾਪੇ ਸਾਹਿਬਾਨ ਦਾ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਇਸ ਸੈਮੀਨਾਰ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।