ਬਾਬਾ ਗੰਡਾ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਬਾਲ ਦਿਵਸ

ਭਵਾਨੀਗੜ੍ਹ ,14ਨਵੰਬਰ( ਕ੍ਰਿਸ਼ਨ ਗਰਗ) ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸ. ਬਰਜਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਵਲੋਂ ਸਕੂਲ ਵਿੱਚ ਬਾਲ ਦਿਵਸ ਮਨਾਇਆ ਗਿਆ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਬਰਜਿੰਦਰ ਸਿੰਘ, ਸ੍ਰੀਮਤੀ ਬਲਜਿੰਦਰ ਕੌਰ, ਡਾਇਰੈਕਟਰ ਸ. ਸਤਿੰਦਰ ਸਿੰਘ ਅਤੇ ਸ੍ਰੀਮਤੀ ਜਸ਼ਨਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ।
ਇਸ ਮੌਕੇ ਸੰਸਥਾ ਦੇ ਪ੍ਰੀ-ਨਰਸਰੀ ਤੋਂ ਤੀਸਰੀ ਕਲਾਸ ਦੇ ਵਿਦਿਆਰਥੀਆਂ ਨੇ ਫੈਨਸੀ ਡਰੈਸ ਮੁਕਾਬਲੇ ਵਿੱਚ ਹਿਸਾ ਲਿਆ ਅਤੇ ਇੱਕ ਅਧਿਆਪਕ, ਵਕੀਲ, ਡਾਕਟਰ, ਪੁਲਿਸ ਅਫਸਰ, ਆਰਮੀ ਅਫਸਰ, ਬਿਜਨਸ ਮੈਨ, ਪੰਜਾਬੀ ਗੱਭਰੂ, ਪੰਜਾਬੀ ਮੁਟਿਆਰ, ਕਿਸਾਨ, ਪਰੀ ਆਦਿ ਦੇ ਪਹਿਰਾਵੇ ਵਿੱਚ ਆਪਣੀ ਦਿਖ ਨੂੰ ਪੇਸ਼ ਕੀਤਾ। ਇਸ ਤੋਂ ਬਾਅਦ ਬੱਚਿਆਂ ਵਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹਾਦਤ
ਨੂੰ ਸਮਰਪਿਤ ਨਾਟਕ ਪੇਸ਼ ਕੀਤਾ ਗਿਆ।
ਬੱਚਿਆਂ ਵਲੋਂ ਬਾਲ ਦਿਵਸ ਨਾਲ ਸਬੰਧਤ ਕਵਿਤਾਵਾਂ, ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਂਨ ਸ. ਬਰਜਿੰਦਰ ਸਿੰਘ ਨੇ ਬੱਚਿਆ ਨੂੰ ਬਾਲ ਦਿਵਸ ਦੀਆਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭੱਵਿਖ ਦੀ ਕਾਮਨਾ ਕੀਤੀ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ. ਸਤਿੰਦਰ ਸਿੰਘ ਅਤੇ ਸ੍ਰੀਮਤੀ ਜਸ਼ਨਜੋਤ ਕੌਰ ਨੇ ਬੱਚਿਆਂ ਨੂੰ
ਬਾਲ ਦਿਵਸ ਮਨਾਉਣ ਬਾਰੇ ਜਾਣਕਾਰੀ ਦਿੰਦਿਆ ਸੰਸਥਾ ਬੱਚਿਆਂ ਦੀ ਵਧੀਆ ਕਾਰਗੁਜਾਰੀ ਦੀ ਸ਼ਲਾਘਾ ਕੀਤੀ।
ਬੱਚਿਆਂ ਨੂੰ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਪ੍ਰਬੰਧ ਧਰਮਿੰਦਰ ਸਿੰਘ (ਅਕਾਉਂਟ ਮੈਨੇਜਰ), ਕੁਆਰਡੀਨੇਟਰਜ, ਹਾਉਸ ਮਾਸਟਰ ਅਤੇ ਅਧਿਆਪਕ ਸਾਹਿਬਾਨ ਵਲੋਂ ਕੀਤਾ ਗਿਆ।
ਅੰਤ ਵਿੱਚ ਪ੍ਰਿੰਸੀਪਲ ਸਾਹਿਬ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆ, ਉਨ੍ਹਾ ਨੂੰ ਭੱਵਿਖ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਿਰ ਸਨ।