ਸੁਖਬੀਰ ‘ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਨੂੰ ਪੰਥ ਚੋਂ ਛੇਕਣ ਦਾ SGPC ਨੇ ਪਾਇਆ ਮਤਾ

Amritsar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ। ਉਨ੍ਹਾਂ ਨੇ ਇਕ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਨੇ ਸੁਖਬੀਰ ਬਾਦਲ ਉੱਤੇ ਹੋਏ ਹਮਲੇ ਮੁਤੱਲਕ ਮੀਟਿੰਗ ਕੀਤੀ ਹੈ ਜਿਸ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦਾ ਮਤਾ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਮਿਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਖਰੀ ਕਮੇਟੀ ਬਣਾਈ ਹੈ।